ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ 3 ਦਿਨ ਦੇ ਰਿਮਾਂਡ ‘ਤੇ

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਈਡੀ ਨੇ ਸਾਧੂ ਸਿੰਘ ਧਰਮਸੋਤ ਦਾ ਰਿਮਾਂਡ ਲੈਣ ਲਈ ਕਈ ਤਰਕ ਦਿੱਤੇ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਸੋਮਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ । ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ ‘ਤੇ ਈਡੀ ਨੇ ਇਹ ਕਾਰਵਾਈ ਕੀਤੀ।
ਨਵੰਬਰ 2023 ਵਿਚ ਹੀ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।