ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਵਿਵਾਦਾਂ ‘ਚ ਪੰਜਾਬੀ ਗਾਇਕ ਸਤਵਿੰਦਰ ਬੁੱਗਾ, ਕਤਲ ਦਾ ਇਲਜ਼ਾਮ

ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਮੁੜ ਵਿਵਾਦਾਂ ਵਿਚ ਘਿਰ ਗਏ ਹਨ।
ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਲੜਾਈ ਵਿੱਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਬੁੱਗਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ।
ਸਤਵਿੰਦਰ ਦੇ ਭਰਾ ਦਵਿੰਦਰ ਸਿੰਘ ਭੋਲਾ, ਜਿਸ ਦੀ ਆਪਣੀ ਭਰਜਾਈ ਨਾਲ ਧੱਕਾ- ਮੁੱਕੀ ਕਰਨ ਕਾਰਨ ਹਾਲਤ ਵਿਗੜ ਗਈ , ਨੇ ਦੱਸਿਆ ਕਿ ਉਸ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਸਤਵਿੰਦਰ ਬੁੱਗਾ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਿਹਾ ਹੈ। ਬੀਤੀ ਰਾਤ ਲੜਾਈ ਹੋਈ।
ਸਤਵਿੰਦਰ ਨੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਵਿਗੜ ਗਈ। ਉਸ ਦੀ ਪਤਨੀ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।
ਦਵਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਲਈ ਉਸ ਦਾ ਭਰਾ ਗਾਇਕ ਸਤਵਿੰਦਰ ਬੁੱਗਾ ਜ਼ਿੰਮੇਵਾਰ ਹੈ। ਉਸ ਖਿਲਾਫ ਕਾਰਵਾਈ ਕੀਤੀ ਜਾਵੇ।