11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਕਲਾਸ-1 ਦੀਆਂ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ

February 4, 2024 2:42 pm
Img 20240204 Wa0121

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ (4 ਫਰਵਰੀ) ਨੂੰ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸਥਾਨ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਕਲਾਸ-1 ਦੀਆਂ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ।

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੂੰ ਡੀ.ਐਸ.ਪੀ., ਜਦਕਿ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ।