ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਦਿੱਲੀ ਦੇ ਕਾਲਕਾਜੀ ਮੰਦਰ ‘ਚ ਸਟੇਜ ਡਿੱਗਣ ਕਾਰਨ ਔਰਤ ਦੀ ਮੌਤ

ਦਿੱਲੀ ਪੁਲਿਸ ਨੇ ਕਿਹਾ ਕਿ ਇਸ ਸਮਾਗਮ ਦੇ ਆਯੋਜਨ ਲਈ ਕੋਈ ਇਜਾਜ਼ਤ ਨਹੀਂ ਲਈ ਗਈ ਸੀ। ਹਾਲਾਂਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਜਵਾਨ ਤਾਇਨਾਤ ਕੀਤੇ ਗਏ ਸਨ। ਮੌਕੇ ‘ਤੇ ਕਰੀਬ 1500 ਤੋਂ 1600 ਲੋਕਾਂ ਦਾ ਇਕੱਠ ਸੀ।
ਨਵੀਂ ਦਿੱਲੀ : ਦਿੱਲੀ ਦੇ ਕਾਲਕਾਜੀ ਮੰਦਰ ‘ਚ ਮਾਤਾ ਦੇ ਜਾਗਰਣ ਦੌਰਾਨ ਸਟੇਜ ਡਿੱਗਣ ਕਾਰਨ ਹੜਕੰਪ ਮਚ ਗਿਆ ਹੈ। ਇਸ ਘਟਨਾ ‘ਚ ਇਕ ਔਰਤ ਦੀ ਮੌਤ ਹੋ ਗਈ ਹੈ ਅਤੇ 17 ਲੋਕ ਜ਼ਖਮੀ ਹੋ ਗਏ ਹਨ। ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਦਿੱਲੀ ਪੁਲਿਸ ਨੇ ਕਿਹਾ ਕਿ ਇਸ ਸਮਾਗਮ ਦੇ ਆਯੋਜਨ ਲਈ ਕੋਈ ਇਜਾਜ਼ਤ ਨਹੀਂ ਲਈ ਗਈ ਸੀ। ਹਾਲਾਂਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਜਵਾਨ ਤਾਇਨਾਤ ਕੀਤੇ ਗਏ ਸਨ। ਮੌਕੇ ‘ਤੇ ਕਰੀਬ 1500 ਤੋਂ 1600 ਲੋਕਾਂ ਦਾ ਇਕੱਠ ਸੀ।
ਪੁਲਿਸ ਮੁਤਾਬਕ ਕ੍ਰਾਈਮ ਟੀਮ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਹੈ। ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ, ਜਦੋਂ ਕਿ ਕਈਆਂ ਦੀ ਹੱਡੀ ਟੁੱਟ ਗਈ ਹੈ। ਇਸ ਮਾਮਲੇ ਵਿੱਚ ਪ੍ਰਬੰਧਕਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 337/304ਏ/188 ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ। ਘਟਨਾ ਸਵੇਰੇ 1:20 ਵਜੇ ਦੀ ਦੱਸੀ ਜਾ ਰਹੀ ਹੈ।