ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
AGTF ਨੇ ਅੱਤਵਾਦੀ ਰਿੰਦਾ ਅਤੇ ਲਖਬੀਰ ਦੇ 3 ਗੁਰਗੇ ਫੜੇ
ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ।
ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ ‘ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।













