ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੰਜਾਬ ‘ਚ ਅੱਜ ਸਾਰੇ ਟੋਲ ਪਲਾਜ਼ੇ ਮੁਫ਼ਤ ਹੋਣਗੇ

ਕੌਮੀ ਇਨਸਾਫ਼ ਮੋਰਚਾ ਦਾ ਐਲਾਨ
13 ਥਾਵਾਂ ‘ਤੇ ਲਗਾਏਗਾ ਧਰਨੇ
ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ
ਚੰਡੀਗੜ੍ਹ : ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ 3 ਘੰਟੇ ਲਈ ਮੁਫ਼ਤ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 13 ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗਾ। ਕੌਮੀ ਇਨਸਾਫ ਮੋਰਚਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਟੋਲ ਫਰੀ ਕਰੇਗਾ।
ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ
ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
ਤਾਰਾਪੁਰ ਟੋਲ ਪਲਾਜ਼ਾ
ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ
ਭਾਗੋਮਾਜਰਾ ਟੋਲ ਪਲਾਜ਼ਾ
ਸੋਲਖੀਆਂ ਟੋਲ ਪਲਾਜ਼ਾ
ਬੜੌਦੀ ਟੋਲ ਪਲਾਜ਼ਾ
ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ
ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ
ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ
ਘੱਲਾਲ ਟੋਲ ਪਲਾਜ਼ਾ
ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ
ਤਲਵੰਡੀ ਭਾਈ ਟੋਲ ਪਲਾਜ਼ਾ
ਨਵਾਂਸ਼ਹਿਰ ਦਾ ਟੋਲ ਪਲਾਜ਼ਾ