ਪੰਜਾਬ ਦੇ ਮੰਤਰੀ ‘ਤੇ ਲੱਗੇ ਦੋਸ਼, ਜਾਖੜ ਨੇ Rajpal ਨੂੰ ਲਿਖਿਆ ਪੱਤਰ

January 25, 2024 5:02 pm
Img 20240125 Wa0077

ਚੰਡੀਗੜ੍ਹ : ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ‘ਤੇ ਲੱਗੇ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਪੰਜਾਬ ਭਾਜਪਾ ਵੀ ਇਸ ਮਾਮਲੇ ਵਿੱਚ ਅੱਗੇ ਆ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਚ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਪੱਤਰ ਲਿਖਿਆ ਹੈ।

ਉਨ੍ਹਾਂ ਕਿਹਾ ਹੈ ਕਿ ‘ਆਪ’ ਸਰਕਾਰ ਦੇ ਮੰਤਰੀ ‘ਤੇ ਲੱਗੇ ਦੋਸ਼ ਗੰਭੀਰ ਹਨ। ਇਨ੍ਹਾਂ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਹਾਲਾਂਕਿ ਇਸ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇਸ ਮਾਮਲੇ ‘ਤੇ ਰਾਜਪਾਲ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਮਾਮਲੇ ਨਾਲ ਸਬੰਧਤ ਇਕ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੀੜਤਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਉਹ ਮੰਤਰੀ ਵਿਰੁੱਧ ਕੇਸ ਦਰਜ ਕਰਵਾਉਣ ਲਈ ਅੱਗੇ ਨਹੀਂ ਆ ਰਹੀ।