ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਅਸ਼ੋਕ ਚਵਾਨ ਨੇ ਦਿੱਤਾ ਅਸਤੀਫਾ, ਕਾਂਗਰਸ ਨੂੰ ਵੱਡਾ ਝਟਕਾ

ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਚੌਹਾਨ ਨੇ ਅੱਜ ਸਵੇਰੇ 11:24 ਵਜੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਮਹਾਰਾਸ਼ਟਰ : ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਅਤੇ ਤਾਕਤਵਰ ਨੇਤਾ ਅਸ਼ੋਕ ਚਵਾਨ ਨੂੰ ਲੈ ਕੇ ਮਹਾਰਾਸ਼ਟਰ ਦੇ ਸਿਆਸੀ ਹਲਕਿਆਂ ‘ਚ ਚਰਚਾ ਸ਼ੁਰੂ ਹੋ ਗਈ ਹੈ। ਮਹਾਰਾਸ਼ਟਰ ਕਾਂਗਰਸ ਦੇ ਸੀਨੀਅਰ ਨੇਤਾ ਅਸ਼ੋਕ ਚਵਾਨ ਜਲਦ ਹੀ ਆਪਣਾ ਪੱਖ ਬਦਲ ਸਕਦੇ ਹਨ। ਕਾਂਗਰਸ ਨੇਤਾ ਚਵਾਨ ਨੇ ਅੱਜ ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਚਵਾਨ ਨੇ ਵਿਧਾਨ ਸਭਾ ਮੈਂਬਰੀ ਤੋਂ ਆਪਣਾ ਅਸਤੀਫਾ ਰਾਹੁਲ ਨਾਰਵੇਕਰ ਨੂੰ ਸੌਂਪ ਦਿੱਤਾ ਹੈ। ਇਹ ਅਸਤੀਫਾ ਸਵੇਰੇ 11 ਵਜੇ ਦੇ ਕਰੀਬ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਚੌਹਾਨ ਨੇ ਅੱਜ ਸਵੇਰੇ 11:24 ਵਜੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੇ ਅਸਤੀਫਾ ਸਵੀਕਾਰ ਕਰ ਲਿਆ। ਇਸ ਦੌਰਾਨ ਚਵਾਨ ਦੇ ਵਿਧਾਨ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਸ਼ੋਕ ਚਵਾਨ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਅਜੇ ਤੱਕ ਕਿਸੇ ਵੀ ਪਾਸਿਓਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਸ਼ੋਕ ਚਵਾਨ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ।