SIMI ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ ‘ਤੇ ਲੱਗੀ ਪਾਬੰਦੀ

January 29, 2024 5:03 pm
Panjab Pratham News

ਇਸ ਨੂੰ UAPA ਦੇ ਤਹਿਤ ਗੈਰ-ਕਾਨੂੰਨੀ ਸੰਗਠਨ ਮੰਨਿਆ ਜਾਵੇਗਾ। ਇਹ ਸੰਗਠਨ ਦੇਸ਼ ਦੀ ਅਖੰਡਤਾ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਦੇ ਕਈ ਅੱਤਵਾਦੀ ਅਤੇ ਮਾਮਲਿਆਂ ਵਿਚ ਸ਼ਾਮਲ ਪਾਇਆ ਗਿਆ ਸੀ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸਟੂਡੈਂਟ ਇਸਲਾਮਿਕ ਮੂਵਮੈਂਟ ਆਫ ਇੰਡੀਆ (ਸਿਮੀ) ‘ਤੇ ਪੰਜ ਸਾਲ ਦੀ ਪਾਬੰਦੀ ਵਧਾਉਣ ਦਾ ਹੁਕਮ ਜਾਰੀ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਇਹ ਸੰਗਠਨ ਦੇਸ਼ ਵਿਚ ਸ਼ਾਂਤੀ, ਸਦਭਾਵਨਾ ਅਤੇ ਕਾਨੂੰਨ ਵਿਵਸਥਾ ਲਈ ਖ਼ਤਰਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦੇ ਹੋਏ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਅੱਤਵਾਦ ਦੇ ਖਿਲਾਫ ਜ਼ੀਰੋ ਟੋਲਰੈਂਸ ਦੇ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿਮੀ ‘ਤੇ ਪੰਜ ਸਾਲ ਦੀ ਪਾਬੰਦੀ ਨੂੰ ਵਧਾਇਆ ਗਿਆ ਹੈ। ਇਸ ਨੂੰ UAPA ਦੇ ਤਹਿਤ ਗੈਰ-ਕਾਨੂੰਨੀ ਸੰਗਠਨ ਮੰਨਿਆ ਜਾਵੇਗਾ। ਇਹ ਸੰਗਠਨ ਦੇਸ਼ ਦੀ ਅਖੰਡਤਾ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਦੇ ਕਈ ਅੱਤਵਾਦੀ ਅਤੇ ਮਾਮਲਿਆਂ ਵਿਚ ਸ਼ਾਮਲ ਪਾਇਆ ਗਿਆ ਸੀ। ਇਹ ਸੰਗਠਨ ਦੇਸ਼ ਦੀ ਸੁਰੱਖਿਆ ਅਤੇ ਏਕਤਾ ਲਈ ਖਤਰਾ ਹੈ।
ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ (ਸਿਮੀ) ਨੂੰ ਭਾਰਤ ਸਰਕਾਰ ਨੇ ਯੂਏਪੀਏ ਅਧੀਨ 5 ਸਾਲਾਂ ਦੀ ਮਿਆਦ ਲਈ ‘ਗੈਰਕਾਨੂੰਨੀ ਸੰਗਠਨ’ ਘੋਸ਼ਿਤ ਕੀਤਾ ਹੈ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਦੇ ਇੱਕ ਹੁਕਮ ਵਿੱਚ ਸਾਹਮਣੇ ਆਈ ਹੈ।