ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਈਡੀ ਨੂੰ ਭਾਜਪਾ ਚਲਾ ਰਹੀ ਹੈ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਇਸ ਦਾ ਮਕਸਦ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ।
ਨਵੀਂ ਦਿੱਲੀ : ਲਗਾਤਾਰ ਚੌਥੀ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੰਮਨ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਇੱਕ ਸਿਆਸੀ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਉਸ ਨੇ ਏਜੰਸੀ ’ਤੇ ਮੁਲਜ਼ਮਾਂ ਤੋਂ ਕੁੱਟਮਾਰ ਕਰਕੇ ਝੂਠੇ ਬਿਆਨ ਲੈਣ ਦਾ ਦੋਸ਼ ਲਾਇਆ। ਉਨ੍ਹਾਂ ਇਹ ਵੀ ਕਿਹਾ ਕਿ ਈਡੀ ਭਾਜਪਾ ਵੱਲੋਂ ਚਲਾਈ ਜਾ ਰਹੀ ਹੈ।
ਈਡੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਚੌਥੇ ਸੰਮਨ ਵਿੱਚ ਉਨ੍ਹਾਂ ਨੂੰ 18 ਜਾਂ 19 ਨੂੰ ਬੁਲਾਇਆ ਗਿਆ ਸੀ। ਕੇਜਰੀਵਾਲ ਨੇ ਕਿਹਾ, ‘ਮੈਨੂੰ ਭੇਜੇ ਗਏ ਇਹ ਚਾਰ ਨੋਟਿਸ ਕਾਨੂੰਨ ਦੀ ਨਜ਼ਰ ‘ਚ ਗੈਰ-ਕਾਨੂੰਨੀ ਹਨ। ਜਦੋਂ ਵੀ ਈਡੀ ਨੇ ਅਜਿਹੇ ਆਮ ਨੋਟਿਸ ਭੇਜੇ ਹਨ, ਅਦਾਲਤ ਨੇ ਉਨ੍ਹਾਂ ਨੂੰ ਰੱਦ ਕੀਤਾ ਹੈ। ਮੈਂ ਈਡੀ ਨੂੰ ਕਈ ਵਾਰ ਲਿਖਿਆ ਹੈ ਕਿ ਇਹ ਨੋਟਿਸ ਗੈਰ-ਕਾਨੂੰਨੀ ਕਿਉਂ ਹੈ, ਪਰ ਕੋਈ ਜਵਾਬ ਨਹੀਂ ਮਿਲਿਆ।