ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਿਚ ਭਾਜਪਾ ਦੀ ਜਿੱਤ ਤੈਅ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੇਅਰ ਕੁਲਦੀਪ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਚੋਣ ਕਰਨਗੇ। ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਭਾਜਪਾ ਕੋਲ 17 ਕੌਂਸਲਰ ਹਨ ਅਤੇ ਸੰਸਦ ਮੈਂਬਰ ਕਿਰਨ ਖੇਰ ਦੀ ਇੱਕ ਵੋਟ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੋਟ ਹੈ। ਕਾਂਗਰਸ ਕੋਲ 7 ਕੌਂਸਲਰ ਅਤੇ ਆਮ ਆਦਮੀ ਪਾਰਟੀ ਕੋਲ 10 ਕੌਂਸਲਰ ਹਨ।
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਉਮੀਦਵਾਰ ਅਤੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਕਾਰ ਮੁਕਾਬਲਾ ਹੈ।