ਚੰਡੀਗੜ੍ਹ ਦੇ ਮੇਅਰ ਚੋਣ ਮਾਮਲਾ : ਸੁਪਰੀਮ ਕੋਰਟ ਜਾਣਗੇ ਪੰਜਾਬ ਦੇ CM ਭਗਵੰਤ ਮਾਨ

January 31, 2024 4:11 pm
Mann Panjab Pratham News

ਜਲਦ ਸੁਣਵਾਈ ਲਈ ਦਾਇਰ ਕਰਨਗੇ ਪਟੀਸ਼ਨ
ਚੰਡੀਗੜ੍ਹ : ਨਗਰ ਨਿਗਮ ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਤਿੰਨ ਹਫ਼ਤਿਆਂ ਬਾਅਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਸੀਐਮ ਭਗਵੰਤ ਨੇ ਇਸ ਮਾਮਲੇ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ। ਅਸੀਂ ਸੁਪਰੀਮ ਕੋਰਟ ਤੋਂ ਇਹ ਵੀ ਮੰਗ ਕਰਾਂਗੇ ਕਿ ਮਾਮਲੇ ਦੀ ਸੁਣਵਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਦੌਰਾਨ ਕਈ ਵਾਰ ਲੋਕਤੰਤਰ ਦਾ ਘਾਣ ਹੋਇਆ ਹੈ। ਪਰ ਇਸ ਵਾਰ ਸਭ ਕੁਝ ਵੀਡੀਓ ਵਿੱਚ ਕੈਦ ਹੋ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਆਪ’ ਅਤੇ ਕਾਂਗਰਸ ਨੇ ਭਾਜਪਾ ਵਿਰੁੱਧ ਮਿਲ ਕੇ ਲੜੀਆਂ ਸਨ।