ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ

January 28, 2024 7:27 am
Panjab Pratham News

ਰੋਜ਼ ਧੁੱਪ ਨਿਕਲਣ ਕਾਰਨ ਵਧਣ ਲੱਗਾ ਤਾਪਮਾਨ
ਚੰਡੀਗੜ੍ਹ : ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਇੱਕ ਦਿਨ ਪਹਿਲਾਂ ਪਈ ਧੁੱਪ ਦਾ ਅਸਰ ਦੇਖਣ ਨੂੰ ਮਿਲਿਆ। ਪੰਜਾਬ ਦਾ ਔਸਤ ਤਾਪਮਾਨ 2.5 ਡਿਗਰੀ, ਹਰਿਆਣਾ ਦਾ 3 ਡਿਗਰੀ ਅਤੇ ਚੰਡੀਗੜ੍ਹ ਦਾ 1 ਡਿਗਰੀ ਵਧਿਆ ਹੈ।

ਹਰਿਆਣਾ ਦੇ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸਿਰਸਾ, ਫਤਿਹਾਬਾਦ ਅਤੇ ਜੀਂਦ ‘ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ। ਚੰਡੀਗੜ੍ਹ ਵਿੱਚ ਅੱਜ ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਹਿਮਾਚਲ ਵਿੱਚ 31 ਜਨਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਕਿਨੌਰ, ਲਾਹੌਲ-ਸਪੀਤੀ, ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ ਅਤੇ ਚੰਬਾ ਦੇ ਕੁਝ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 27 ਜਨਵਰੀ ਤੋਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।