Video : ਤਾਲਿਬਾਨ ਅਤੇ ਪਾਕਿਸਤਾਨੀ ਫੌਜ ਵਿਚਾਲੇ ਝੜਪਾਂ

January 22, 2024 3:13 pm
Panjab Pratham News

ਤਾਲਿਬਾਨ ਅਤੇ ਪਾਕਿਸਤਾਨੀ ਫੌਜ ਵਿਚਾਲੇ ਝੜਪਾਂ ਅਤੇ ਭਿਆਨਕ ਗੋਲੀਬਾਰੀ ਦੀਆਂ ਖਬਰਾਂ ਹਨ। ਇਹ ਗੋਲੀਬਾਰੀ ਅਫਗਾਨਿਸਤਾਨ ਦੀ ਕੁਨਾਰ ਬਾਜੌਰ ਸਰਹੱਦ ‘ਤੇ ਹੋਈ। ਕੁਨਾਰ ਸੂਬੇ ‘ਚ ਡੂਰੰਡ ਲਾਈਨ ‘ਤੇ ਤਣਾਅ ਹੈ। ਇਸ ਦੌਰਾਨ ਤਾਲਿਬਾਨ ਨੇ ਪਾਕਿ ਫੌਜ ਦੇ ਕਈ ਜਵਾਨਾਂ ਨੂੰ ਬੰਦੀ ਬਣਾ ਲਿਆ ਹੈ।

ਅਫਗਾਨਿਸਤਾਨ : ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤਣਾਅ ਜਾਰੀ ਹੈ। ਹਾਲ ਹੀ ‘ਚ ਪਾਕਿਸਤਾਨ ਨੇ ਤਾਲਿਬਾਨ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਲਈ ਜ਼ੋਰਦਾਰ ਮੁਹਿੰਮ ਚਲਾਈ, ਜਿਸ ਤੋਂ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਰਾਜ਼ ਹੋ ਗਈ।

ਤਾਜ਼ਾ ਘਟਨਾਕ੍ਰਮ ਵਿੱਚ, ਕੁਨਾਰ ਬਾਜੌਰ ਸਰਹੱਦ ‘ਤੇ ਪਾਕਿਸਤਾਨੀ ਫੌਜ ਅਤੇ ਤਾਲਿਬਾਨ ਸੁਰੱਖਿਆ ਕਰਮੀਆਂ ਵਿਚਕਾਰ ਭਿਆਨਕ ਗੋਲੀਬਾਰੀ ਹੋਈ ਹੈ। ਪਾਕਿਸਤਾਨੀ ਫੌਜ ਦੇ ਦੋ ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕੁਝ ਤਾਲਿਬਾਨ ਦੇ ਮਾਰੇ ਜਾਣ ਦੀ ਸੂਚਨਾ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਫਗਾਨਿਸਤਾਨ ਦੇ ਕੁਨਾਰ ਸੂਬੇ ‘ਚ ਡੂਰੰਡ ਲਾਈਨ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਾਲਿਬਾਨ ਨੇ ਵੀ ਪਾਕਿਸਤਾਨੀ ਫੌਜ ਨੂੰ ਮੂੰਹਤੋੜ ਜਵਾਬ ਦੇਣ ਲਈ ਤੋਪਾਂ ਦੀ ਵਰਤੋਂ ਕੀਤੀ ਹੈ।

ਪਾਕਿਸਤਾਨ ਅਤੇ ਤਾਲਿਬਾਨ ਦਰਮਿਆਨ ਤਣਾਅ ਦੇ ਵਿਚਕਾਰ, ਅਫਗਾਨ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਪਾਕਿਸਤਾਨੀ ਫੌਜੀ ਤਾਲਿਬਾਨ ਫੌਜ ਦੇ ਸਾਹਮਣੇ ਆਤਮ ਸਮਰਪਣ ਕਰ ਰਹੇ ਹਨ। ਤਾਲਿਬਾਨ ਨੇ ਅਫਗਾਨਿਸਤਾਨ ਦੀ ਧਰਤੀ ‘ਤੇ ਦਾਖਲ ਹੋਏ ਪਾਕਿਸਤਾਨੀ ਸੈਨਿਕਾਂ ਨੂੰ ਵੀ ਫੜ ਲਿਆ ਸੀ।