ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਕੇਜਰੀਵਾਲ ਦੇ ਟਿਕਾਣਿਆਂ ‘ਤੇ ED ਵਲੋਂ ਛਾਪੇਮਾਰੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਅਤੇ ਸ਼ਲਭ ਕੁਮਾਰ ਸਮੇਤ ਕਈ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲ ਬੋਰਡ ਦੇ ਸਾਬਕਾ ਮੈਂਬਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ : ਆਰਥਿਕ ਅਪਰਾਧਾਂ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਦਿੱਲੀ ਵਿੱਚ 10 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਰ ਵਿਅਕਤੀਆਂ ਖਿਲਾਫ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਛਾਪੇਮਾਰੀ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।