ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਦਿੱਲੀ ਸ਼ਰਾਬ ਘੁਟਾਲੇ ‘ਚ ਮੁੱਖ ਮੰਤਰੀ ਕੇਜਰੀਵਾਲ ਨੂੰ ਅੱਠਵਾਂ ਸੰਮਨ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ।ਜਾਂਚ ਏਜੰਸੀ ਨੇ ਉਸ ਨੂੰ 4 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।ਈਡੀ ਵੱਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ ਗਿਆ ਇਹ ਅੱਠਵਾਂ ਸੰਮਨ ਹੈ।
ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਸੋਮਵਾਰ ਨੂੰ ਈਡੀ ਦਫ਼ਤਰ ਨਹੀਂ ਪਹੁੰਚੇ।ਏਜੰਸੀ ਨੇ ਉਸ ਨੂੰ 22 ਫਰਵਰੀ ਨੂੰ 7ਵਾਂ ਸੰਮਨ ਭੇਜਿਆ ਸੀ ਅਤੇ 26 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਕੇਜਰੀਵਾਲ ਹੁਣ ਤੱਕ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ।ਆਮ ਆਦਮੀ ਪਾਰਟੀ ਨੇ ਅੱਜ ਇੱਕ ਬਿਆਨ ਜਾਰੀ ਕਰ ਕੇ ਕਿਹਾ – ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਇਸਦੀ ਸੁਣਵਾਈ 16 ਮਾਰਚ ਨੂੰ ਹੈ।