ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
5ਵੀਂ ਜਮਾਤ ਤੱਕ ਪੰਜਾਬ-ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ

ਚੰਡੀਗੜ੍ਹ : ਵਿਭਾਗ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਸ਼ਾਮ 4:30 ਤੋਂ ਬਾਅਦ ਨਹੀਂ ਲੱਗਣਗੀਆਂ। ਸਾਰੇ ਸਕੂਲਾਂ ਨੂੰ ਸਟਾਫ ਦਾ ਸਮਾਂ 9.30 ਤੋਂ ਸ਼ਾਮ 4 ਵਜੇ ਤੱਕ ਤੈਅ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਸਕੂਲ 9 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਠੰਢ ਵਧਣ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ।
ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ 5ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ।
ਇਸ ਤੋਂ ਪਹਿਲਾਂ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਚੰਡੀਗੜ੍ਹ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ ਉਦੋਂ ਤੱਕ ਸਕੂਲ ਆਨਲਾਈਨ ਕਲਾਸਾਂ ਲਗਾ ਸਕਣਗੇ। ਜਦੋਂ ਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਨਿਯਮਤ ਤੌਰ ‘ਤੇ ਸਕੂਲ ਆਉਣਾ ਪਵੇਗਾ।