ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਹਿੱਟ ਐਂਡ ਰਨ ਕਾਨੂੰਨ ਵਿਰੁਧ ਮਰਨ ਵਰਤ ‘ਤੇ ਬੈਠੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ

ਜਲੰਧਰ : ਐਤਵਾਰ ਦੇਰ ਰਾਤ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਹੈਪੀ ਸੰਧੂ ਹਿੱਟ ਐਂਡ ਰਨ ਕਾਨੂੰਨ ਨੂੰ ਲੈ ਕੇ ਮਰਨ ਵਰਤ ‘ਤੇ ਬੈਠ ਗਏ। ਐਤਵਾਰ ਰਾਤ ਕਰੀਬ 10.30 ਵਜੇ ਹੈਪੀ ਸੰਧੂ ਆਪਣੇ ਸਾਥੀਆਂ ਸਮੇਤ ਜਲੰਧਰ ਦੇ ਡੀਸੀ ਦਫ਼ਤਰ ਨੇੜੇ ਪੁੱਜਾ। ਜਿੱਥੇ ਉਹ ਡੀਸੀ ਦਫ਼ਤਰ ਸਾਹਮਣੇ ਧਰਨੇ ਵਾਲੀ ਥਾਂ ’ਤੇ ਗੱਦੇ ਵਿਛਾ ਕੇ ਧਰਨੇ ’ਤੇ ਬੈਠ ਗਏ। ਸੁਰੱਖਿਆ ਲਈ ਦੇਰ ਰਾਤ ਪੁਲਿਸ ਤਾਇਨਾਤ ਕੀਤੀ ਗਈ ਸੀ।
ਨਾਰਦਰਨ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹੈਪੀ ਸੰਧੂ ਨੇ ਦੱਸਿਆ, ਐਤਵਾਰ ਨੂੰ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਲਈ ਪਵਿੱਤਰ ਜਲ ਲੈ ਕੇ ਆਏ ਹਨ। ਇਸ ਤੋਂ ਇਲਾਵਾ ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਵੇਗਾ।
ਹੈਪੀ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਦੇਸ਼ ਭਰ ਵਿੱਚ ਡਰਾਈਵਰਾਂ ਖ਼ਿਲਾਫ਼ ਲਿਆਂਦੇ ਗਏ ਹਿੱਟ ਐਂਡ ਰਨ ਕਾਨੂੰਨ ਨੂੰ ਵਾਪਸ ਲੈਣ ਤੋਂ ਬਾਅਦ ਹੀ ਉਹ ਧਰਨੇ ਵਾਲੀ ਥਾਂ ਛੱਡਣਗੇ। ਉਸ ਨੇ ਕਿਹਾ, ਮੇਰੀ ਐਂਬੂਲੈਂਸ ਸਵੇਰ ਤੱਕ ਆ ਜਾਵੇਗੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਵਰਕਰ ਵੀ ਧਰਨੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ।