ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਹੋਰ ਬਿਲਾਂ ‘ਤੇ ਕੀਤੇ ਦਸਤਖ਼ਤ

January 7, 2024 3:38 pm
Rajpal Panjab Pratham News

ਚੰਡੀਗੜ੍ਹ : ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਕਈ ਬਿੱਲ ਰੋਕੇ ਸਨ ਜਿਨ੍ਹਾਂ ਨੂੰ ਮਨਜ਼ੂਰ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤਕ ਜਾਣਾ ਪਿਆ ਸੀ । ਸੁਪਰੀਮ ਕੋਰਟ ਦੇ ਹੁਕਮ ਮਗਰੋਂ ਰਾਜਪਾਲ ਬਨਵਾਰੀ ਲਾਲ ਨੇ ਕਈ ਬਿਲ ਮਨਜ਼ੂਰ ਕੀਤੇ ਸਨ ਅਤੇ ਕਈ ਫਿਰ ਵੀ ਰੋਕ ਲਏ ਸਨ। ਹੁਣ ਖ਼ਬਰ ਆਈ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਵਿਚ ਲਿਖਿਆ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023