ਕੀ ਚੰਡੀਗੜ੍ਹ ਮੇਅਰ ਨੇ ਸੁਪਰੀਮ ਕੋਰਟ ਦੇ ਆਉਣ ਵਾਲੇ ਫ਼ੈਸਲੇ ਨੂੰ ਭਾਂਪ ਲਿਆ ਹੈ ?

February 19, 2024 3:18 pm
2f0777f2 Ae5b 4fb0 Ad1a 11166bc3e8df

ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫੇ ਕਿਹਾ, ਅਸੀਂ ਕਿਸੇ ਵੀ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ ਵਿਰੋਧੀ ਧਿਰ ਦੀ ਭੈੜੀ ਮੁਹਿੰਮ ਦਾ ਪਰਦਾਫਾਸ਼ ਕਰਨ ਲਈ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ

ਚੰਡੀਗੜ੍ਹ ; ਚੰਡੀਗੜ੍ਹ ਮੇਅਰ ਚੋਣ ਵਿਚ ਹੋਈ ਗੜਬੜੀ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋ ਰਹੀ ਹੈ ਅਤੇ ਇਸ ਵਕਤ ਹਾਲਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਨੇ ਅਸਤੀਫ਼ਾ ਦੇ ਦਿੱਤਾ ਹਾਂ।

ਮਾਹਰਾਂ ਦਾ ਕਹਿਣਾ ਹੈ ਕਿ ਮੇਅਰ ਨੂੰ ਇਹ ਆਭਾਸ ਹੋ ਗਿਆ ਹੋਵੇਗਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਉਸ ਵਿਰੁਧ ਹੀ ਆਵੇਗਾ ਅਤੇ ਇਸੇ ਲਈ ਮੌਕੇ ਦੀ ਨਜ਼ਾਕਤ ਨੂੰ ਵੇਖਦੇ ਹੋਏ ਮੇਅਰ ਨੇ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਹੋਣ ਦੇ ਨਾਤੇ ਅਤੇ ਵਿਰੋਧੀ ਧਿਰ ਦੀ ਭੈੜੀ ਮੁਹਿੰਮ ਦਾ ਪਰਦਾਫਾਸ਼ ਕਰਨ ਲਈ ਮੈਂ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।