ਵਿਧਾਨ ਸਭਾ ਵਿੱਚ ਕੇਜਰੀਵਾਲ ਦਾ ਭਾਜਪਾ ਨੂੰ ਦੋ ਟੁੱਕ ਜਵਾਬ

February 17, 2024 4:01 pm
Img 20240217 Wa0096

‘ਤੁਸੀਂ ਮੈਨੂੰ ਗ੍ਰਿਫਤਾਰ ਕਰ ਸਕਦੇ ਹੋ, ਤੁਸੀਂ ਮੇਰੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ ?’

ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਹਾ, “ਇਸ ਦੇਸ਼ ਵਿੱਚੋਂ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਹੀ ਆਜ਼ਾਦ ਕਰਵਾਏਗੀ।

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਦਾਅਵਾ ਕੀਤਾ ਹੈ ਕਿ ਭਾਜਪਾ ਨੂੰ ‘ਆਪ’ ਤੋਂ ਖ਼ਤਰਾ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਤੁਸੀਂ ਮੈਨੂੰ ਗ੍ਰਿਫਤਾਰ ਕਰ ਸਕਦੇ ਹੋ ਪਰ ਮੇਰੇ ਵਿਚਾਰਾਂ ਨੂੰ ਕਿਵੇਂ ਗ੍ਰਿਫਤਾਰ ਕਰੋਗੇ। ਸ਼ਨੀਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਬੀਜੇਪੀ ‘ਤੇ ਵੱਡਾ ਹਮਲਾ ਕੀਤਾ ਅਤੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਕਿਹਾ – “ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਰਵਿੰਦ ਕੇਜਰੀਵਾਲ ਨੂੰ ਖਤਮ ਕਰਨਾ ਚਾਹੁੰਦੇ ਹਨ?”

ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਹਾ, “ਇਸ ਦੇਸ਼ ਵਿੱਚੋਂ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਹੀ ਆਜ਼ਾਦ ਕਰਵਾਏਗੀ। ਦਿੱਲੀ ਵਿੱਚ ਪਹਿਲੀਆਂ 70 ਸੀਟਾਂ ਵਿੱਚੋਂ ‘ਆਪ’ ਨੇ 67 ਸੀਟਾਂ ਜਿੱਤੀਆਂ ਅਤੇ ਇੱਥੇ ਭਾਜਪਾ ਨੂੰ ਸਿਰਫ਼ ਤਿੰਨ ਸੀਟਾਂ ਨਾਲ ਹੀ ਸੰਤੁਸ਼ਟ ਹੋਣਾ ਪਿਆ। ਇਸ ਲਈ ਮੈਂ ਕਹਿੰਦਾ ਹਾਂ ਕਿ ਇਹ ਦਿੱਲੀ ਦੀ ਹਾਰ ਨੂੰ ਹਜ਼ਮ ਨਹੀਂ ਕਰ ਸਕਦੇ।

ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਅੱਗੇ ਕਿਹਾ, “ਬਹੁਤ ਦਰਦ ਨਾਲ ਕਹਿਣਾ ਪੈ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੇ ਕੇਜਰੀਵਾਲ ਦੇ ਕੰਮ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਪਰ ਕੇਜਰੀਵਾਲ ਨਹੀਂ ਰੁਕੇ। ਇਨ੍ਹਾਂ ਲੋਕਾਂ ਨੇ ਹਸਪਤਾਲਾਂ ਵਿੱਚ ਦਵਾਈਆਂ ਬੰਦ ਕਰ ਦਿੱਤੀਆਂ, ਟੈਸਟ ਬੰਦ ਕਰਵਾ ਦਿੱਤੇ।

ਇਹ ਲੋਕ ਆਪਣੇ ਆਪ ਨੂੰ ਰਾਮ ਦੇ ਭਗਤ ਅਖਵਾਉਂਦੇ ਹਨ ਅਤੇ ਅਜਿਹੇ ਕੰਮ ਕਰਦੇ ਹਨ। ਇਹ ਲੋਕ ਪਾਪ ਦੇ ਦੋਸ਼ੀ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਜੇ ਤੁਹਾਡੀ (ਭਾਜਪਾ) ਕੇਜਰੀਵਾਲ ਨਾਲ ਦੁਸ਼ਮਣੀ ਹੈ ਤਾਂ ਤੁਸੀਂ ਦਿੱਲੀ ਦੇ ਲੋਕਾਂ ਤੋਂ ਬਦਲਾ ਕਿਉਂ ਲੈਂਦੇ ਹੋ? ਤੁਸੀਂ ਕੀ ਕਰਨਾ ਚਾਹੁੰਦੇ ਹੋ, ਕੀ ਤੁਸੀਂ ਦਿੱਲੀ ਦੇ ਲੋਕਾਂ ਨੂੰ ਮਾਰਨਾ ਚਾਹੁੰਦੇ ਹੋ?”