ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
MP ਰਵਨੀਤ ਬਿੱਟੂ ਦੇ ਗੰਨਮੈਨ ਨੂੰ ਲੱਗੀ ਗੋਲੀ

ਸ਼ੱਕੀ ਹਾਲਤ ਵਿਚ ਹੋਈ ਮੌਤ
ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ
ਲੁਧਿਆਣਾ : ਲੁਧਿਆਣਾ ‘ਚ ਕਾਂਗਰਸੀ MP ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਵੜ ਕੇ ਸਿਰ ‘ਚੋਂ ਲੰਘ ਗਈ। ਬਿੱਟੂ ਉਸ ਸਮੇਂ ਘਰ ਨਹੀਂ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਮ੍ਰਿਤਕ ਫੌਜੀ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਗੋਲੀ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਜਦੋਂ ਉਥੇ ਤਾਇਨਾਤ ਉਸ ਦੇ ਸਾਥੀ ਉਸ ਦੇ ਕਮਰੇ ਦੇ ਨੇੜੇ ਪਹੁੰਚੇ ਤਾਂ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਿਆ ਸੀ। ਸਿਪਾਹੀਆਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ।