ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਗੁਰਦੁਆਰੇ ‘ਚ ਨੌਜਵਾਨ ਦਾ ਕਤਲ : ਕਤਲ ਕਰਨ ਵਾਲੇ ਨਿਹੰਗ ‘ਤੇ ਫੁੱਲਾਂ ਦੀ ਵਰਖਾ

ਕਪੂਰਥਲਾ : ਪੰਜਾਬ ਦੇ ਕਪੂਰਥਲਾ ਦੇ ਫਗਵਾੜਾ ਦੇ ਗੁਰਦੁਆਰਾ ਚੌੜਾ ਖੂਹ ਸਾਹਿਬ ਵਿਖੇ ਨਿਹੰਗਾਂ ਨੇ ਬੇਅਦਬੀ ਦੇ ਸ਼ੱਕ ‘ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਮੰਗਲਵਾਰ ਤੜਕੇ ਕਰੀਬ 3 ਵਜੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਥੇ ਪਹੁੰਚੀ ਤਾਂ ਲੁਧਿਆਣਾ ਦੇ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਨੇ ਆਪਣੇ ਆਪ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਬੰਦ ਕਰ ਲਿਆ। ਹਾਲਾਂਕਿ, ਚਾਰੇ ਪਾਸੇ ਪੁਲਿਸ ਤਾਇਨਾਤ ਹੋਣ ਤੋਂ ਬਾਅਦ ਜਦੋਂ ਨਿਹੰਗ ਨੇ ਆਤਮ ਸਮਰਪਣ ਕੀਤਾ ਤਾਂ ਉਸ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਨਿਹੰਗ ਨੇ ਨੌਜਵਾਨ ਦੇ ਕਤਲ ਤੋਂ ਪਹਿਲਾਂ ਅਤੇ ਬਾਅਦ ਵਿੱਚ ਦੋ ਵੀਡੀਓ ਬਣਾਈਆਂ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨੌਜਵਾਨ ਇੱਥੇ ਬੇਅਦਬੀ ਕਰਨ ਆਇਆ ਸੀ। ਕਤਲ ਤੋਂ ਬਾਅਦ ਵੀਡੀਓ ‘ਚ ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਆਏ ਇਸ ਨੌਜਵਾਨ ਨੂੰ ਸਜ਼ਾ ਮਿਲ ਚੁੱਕੀ ਹੈ। ਇਸ ਵੀਡੀਓ ‘ਚ ਨੌਜਵਾਨ ਦੀ ਲਾਸ਼ ਜ਼ਮੀਨ ‘ਤੇ ਡਿੱਗੀ ਹੋਈ ਹੈ ਅਤੇ ਉਸ ਦੇ ਸਿਰ ਅਤੇ ਗਰਦਨ ਦੇ ਹੇਠਾਂ ਖੂਨ ਫੈਲਿਆ ਹੋਇਆ ਹੈ।
ਪੁਲਿਸ ਨੇ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੇ ਖਿਲਾਫ ਆਈਪੀਸੀ ਦੀ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।