ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਨਸ਼ਾ ਤਸਕਰੀ ਮਾਮਲੇ ‘ਚ ਮਜੀਠੀਆ ਦੇ ਕਰੀਬੀਆਂ ਨੂੰ ਨੋਟਿਸ

2 ਫਰਵਰੀ ਨੂੰ ਸੰਮਨ, ਨਵੀਂ SIT ਅੱਗੇ ਪੇਸ਼ ਹੋਣਗੇ।
ਚੰਡੀਗੜ੍ਹ : ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
ਇਨ੍ਹਾਂ ਵਿੱਚ ਉਨ੍ਹਾਂ ਲੋਕਾਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। ਇਨ੍ਹਾਂ ਵਿਅਕਤੀਆਂ ਵਿੱਚ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਦੇ ਨਾਂ ਸ਼ਾਮਲ ਹਨ। ਇਨ੍ਹਾਂ ਲੋਕਾਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ।