ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੰਜਾਬ-ਹਰਿਆਣਾ ਵਿੱਚ ਮੀਂਹ, ਚੰਡੀਗੜ੍ਹ ਵਿੱਚ 7 ਉਡਾਣਾਂ ਰੱਦ

ਖ਼ਰਾਬ ਮੌਸਮ ਕਾਰਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਸੱਤ ਉਡਾਣਾਂ ਰੱਦ ਕਰਨੀਆਂ ਪਈਆਂ। ਜਦੋਂ ਕਿ 31 ਉਡਾਣਾਂ ਨਿਰਧਾਰਿਤ ਸਮੇਂ ਤੋਂ ਲੇਟ ਸਨ।
ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਖ਼ਰਾਬ ਮੌਸਮ ਕਾਰਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਸੱਤ ਉਡਾਣਾਂ ਰੱਦ ਕਰਨੀਆਂ ਪਈਆਂ। ਜਦੋਂ ਕਿ 31 ਉਡਾਣਾਂ ਨਿਰਧਾਰਿਤ ਸਮੇਂ ਤੋਂ ਲੇਟ ਸਨ।
ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ‘ਚ ਬਾਰਿਸ਼ ਦਾ ਔਰੇਂਜ ਅਲਰਟ ਹੈ। ਸਿਰਸਾ ਅਤੇ ਫਤਿਹਾਬਾਦ ‘ਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ ਬਾਕੀ ਰਾਜ ਯੈਲੋ ਅਲਰਟ ‘ਤੇ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ‘ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।