ਪੰਜਾਬ-ਹਰਿਆਣਾ ‘ਚ ਮੀਂਹ ਅਤੇ ਹਿਮਾਚਲ ਵਿੱਚ ਬਰਫ਼ਬਾਰੀ ਦੀ ਚੇਤਾਵਨੀ

February 3, 2024 7:27 am
Panjab Pratham News

ਚੰਡੀਗੜ੍ਹ ‘ਚ ਰਾਤ ਨੂੰ ਬਦਲੇਗਾ ਮੌਸਮ
ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਸਫ਼ੈਦ ਚਾਦਰ ਨਾਲ ਢਕ ਗਏ ਹਨ। ਰਾਜ ਦੇ ਕਈ ਉੱਚਾਈ ਵਾਲੇ ਇਲਾਕਿਆਂ ਵਿੱਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ ਕੀਤੀ ਗਈ ਹੈ।
ਚੰਡੀਗੜ੍ਹ : ਪੱਛਮੀ ਗੜਬੜ ਅੱਜ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹਿਮਾਚਲ ਅਤੇ ਚੰਡੀਗੜ੍ਹ ‘ਚ ਅੱਜ ਰਾਤ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ।

ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। 4 ਜਨਵਰੀ ਨੂੰ ਹਰਿਆਣਾ ਭਰ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਅੱਜ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ ਪਰ ਐਤਵਾਰ ਨੂੰ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ। 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਸਫ਼ੈਦ ਚਾਦਰ ਨਾਲ ਢਕ ਗਏ ਹਨ। ਰਾਜ ਦੇ ਕਈ ਉੱਚਾਈ ਵਾਲੇ ਇਲਾਕਿਆਂ ਵਿੱਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਸਾਫ ਰਿਹਾ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਕ 3 ਫਰਵਰੀ ਦੀ ਰਾਤ ਤੋਂ ਸੂਬੇ ‘ਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।