ਲਾਰੈਂਸ ਦੇ ਗੈਂਗ ਦੇ ਸ਼ੂਟਰ ਰਾਜਨ ਨੂੰ ਜ਼ਿੰਦਾ ਸਾੜਿਆ, ਬੰਬੀਹਾ ਗੈਂਗ ਨੇ ਲਈ ਕਤਲ ਦੀ ਜ਼ਿੰਮੇਵਾਰੀ

January 29, 2024 3:47 pm
Breaking

ਯਮੁਨਾਨਗਰ : ਗੈਂਗਸਟਰਾਂ ਦੀ ਆਪਸੀ ਲੜਾਈ ਦਾ ਇਕ ਨਤੀਜਾ ਫਿਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦਾ ਹਰਿਆਣਾ ਦੇ ਯਮੁਨਾਨਗਰ ‘ਚ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਨ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਰਿਹਾ ਹੈ। ਰਾਜਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਰਾਜਨ ਦੀ ਲਾਸ਼ ਪੱਛਮੀ ਯਮੁਨਾ ਦੇ ਕੰਢੇ ਸੜੀ ਹਾਲਤ ‘ਚ ਮਿਲੀ ਸੀ। ਲਾਰੈਂਸ ਦੇ ਵਿਰੋਧੀ ਗੈਂਗ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕਤਲ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ।