ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਰਾਮ ਰਹੀਮ ਨੂੰ ਵਾਰ-ਵਾਰ ਰਿਹਾਅ ਕਰਨਾ ਇਤਰਾਜ਼ਯੋਗ : SGPC

ਚੰਡੀਗੜ੍ਹ : SGPC ਨੇ ਵੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਇਤਰਾਜ਼ ਜਤਾਇਆ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਰਾਮ ਰਹੀਮ ਪ੍ਰਤੀ ਸਰਕਾਰ ਦੀ ਵਿਸ਼ੇਸ਼ ਹਮਦਰਦੀ ਕਈ ਸਵਾਲ ਖੜ੍ਹੇ ਕਰਦੀ ਹੈ।
ਇਹ ਸਪੱਸ਼ਟ ਤੌਰ ‘ਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀਆਂ ਅਪਣਾ ਰਹੀਆਂ ਹਨ।
ਇੱਕ ਪਾਸੇ ਸਿੱਖ ਕੈਦੀ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਜਦਕਿ ਦੂਜੇ ਪਾਸੇ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਘਿਨਾਉਣੇ ਅਪਰਾਧਾਂ ਨੂੰ ਦਰਕਿਨਾਰ ਕਰਕੇ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।