ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਇਮਰਾਨ ਦੇ ਕਰੀਬੀ ਸ਼ਾਹ ਮਹਿਮੂਦ ਨਹੀਂ ਲੜ ਸਕਣਗੇ ਚੋਣ, ਚੋਣ ਕਮਿਸ਼ਨ ਨੇ ਲਗਾਈ ਪਾਬੰਦੀ

ਪਾਕਿਸਤਾਨ ਵਿਚ 8 ਫਰਵਰੀ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਰੀਬੀ ਰਹੇ ਸ਼ਾਹ ਮਹਿਮੂਦ ਕੁਰੈਸ਼ੀ ਵੀ ਪੰਜ ਸਾਲ ਤੱਕ ਚੋਣ ਨਹੀਂ ਲੜ ਸਕਣਗੇ।
ਇਸਲਾਮਾਬਾਦ : ਪਾਕਿਸਤਾਨ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਉਥੇ ਹੀ ਪਾਕਿਸਤਾਨ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਿਫਰ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਹੈ ਅਤੇ ਉਨ੍ਹਾਂ ‘ਤੇ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪੰਜ ਦਿਨ ਪਹਿਲਾਂ ਉਨ੍ਹਾਂ ਦੀ ਅਯੋਗਤਾ ਦਾ ਐਲਾਨ ਕੀਤਾ ਗਿਆ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ‘ਦਿ ਸਟੇਟ ਬਨਾਮ ਇਮਰਾਨ ਅਹਿਮਦ ਖਾਨ ਨਿਆਜ਼ੀ ਅਤੇ ਮਖਦੂਮ ਸ਼ਾਹ ਮਹਿਮੂਦ’ ਕੇਸ ਵਿੱਚ ਵਿਸ਼ੇਸ਼ ਅਦਾਲਤ ਵੱਲੋਂ 30 ਜਨਵਰੀ ਨੂੰ ਦਿੱਤੇ ਫੈਸਲੇ ਦੇ ਆਧਾਰ ’ਤੇ ਅਯੋਗ ਕਰਾਰ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ 30 ਜਨਵਰੀ ਨੂੰ ਅਧਿਕਾਰਤ ਸੀਕਰੇਟ ਐਕਟ ਦੇ ਤਹਿਤ ਵਿਸ਼ੇਸ਼ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੋਵਾਂ ਨੂੰ ਸਿਫਰ ਮਾਮਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਸੀ ਅਤੇ ਹੁਣ ਉਨ੍ਹਾਂ ਦੇ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਸੀ।