ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਕਰੀਬੀਆਂ ਨੂੰ ਮੁਅੱਤਲ ਕਰਨ ‘ਤੇ ਰਾਜਾ ਵੜਿੰਗ ਨੂੰ ਸਿੱਧੂ ਦਾ ਜਵਾਬ

ਹਰ ਕੋਈ ਮੈਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕਰਦਿਆਂ ਬਾਰ ਬਾਰ ਡਿੱਗਿਆ
ਚੰਡੀਗੜ੍ਹ : ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦਾ ਪ੍ਰਬੰਧ ਕਰਨ ਵਾਲੇ ਦੋ ਆਗੂਆਂ ਨੂੰ ਮੁਅੱਤਲ ਕਰਨ ਦਾ ਮਾਮਲਾ ਗਰਮ ਹੋ ਗਿਆ ਹੈ। ਸਿੱਧੂ ਨੇ ਹੁਣ ਰਾਜਾ ਵੜਿੰਗ ਦਾ ਨਾਂ ਨਾ ਲੈਂਦਿਆਂ ਸ਼ਾਇਰਾਨਾ ਅੰਦਾਜ਼ ਵਿੱਚ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਹੈ, ਨਵਜੋਤ ਸਿੱਧੂ ਨੇ ਕਿਹਾ ਕਿ, ਹਰ ਕੋਈ ਮੈਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕਰਦਿਆਂ ਬਾਰ ਬਾਰ ਡਿੱਗਿਆ ਹੈ।
ਦਰਅਸਲ ਨਵਜੋਤ ਸਿੰਘ ਸਿੱਧੂ ਨੇ 21 ਜਨਵਰੀ ਨੂੰ ਮੋਗਾ ‘ਚ ਰੈਲੀ ਕੀਤੀ ਸੀ। ਰੈਲੀ ਦਾ ਪ੍ਰਬੰਧ ਮਹੇਸ਼ਇੰਦਰ ਸਿੰਘ ਨਿਹਾਲ ਵਾਲਾ ਅਤੇ ਧਰਮਪਾਲ ਸਿੰਘ ਵੱਲੋਂ ਕੀਤਾ ਗਿਆ। ਇਸ ਰੈਲੀ ਸਬੰਧੀ ਮੋਗਾ ਦੀ ਸੀਨੀਅਰ ਕਾਂਗਰਸੀ ਆਗੂ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੱਲੋਂ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅਤੇ ਹਲਕੇ ਦੇ ਕਾਂਗਰਸੀ ਆਗੂਆਂ ਨੂੰ ਵੀ ਇਸ ਲਈ ਬੁਲਾਇਆ ਨਹੀਂ ਗਿਆ।
ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਮਹੇਸ਼ਇੰਦਰ ਸਿੰਘ ਅਤੇ ਧਰਮਪਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਦੋਂ ਕਿ ਪਾਰਟੀ ਪ੍ਰਧਾਨ ਰਾਜਾ ਵੜਿੰਗ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਪਾਰਟੀ ਵਿੱਚ ਅਨੁਸ਼ਾਸਨ ਨੂੰ ਕਿਸੇ ਵੀ ਕੀਮਤ ‘ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।