ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੰਜਾਬ ‘ਚ ਨਿਕਲੇਗੀ ਧੁੱਪ, ਠੰਡੀਆਂ ਹਵਾਵਾਂ ਕਾਰਨ ਡਿੱਗਿਆ ਤਾਪਮਾਨ

ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ
ਚੰਡੀਗੜ੍ਹ : ਉੱਤਰੀ ਭਾਰਤ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 0.6 ਡਿਗਰੀ, ਹਰਿਆਣਾ ‘ਚ 0.9 ਡਿਗਰੀ ਅਤੇ ਚੰਡੀਗੜ੍ਹ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਪਰ ਵਿਜ਼ੀਬਿਲਟੀ ਆਮ ਵਾਂਗ ਰਹੇਗੀ। ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ ਹੈ।
ਜੇਕਰ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ ‘ਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ। ਹਿਮਾਚਲ ‘ਚ ਹਾਲ ਹੀ ‘ਚ ਹੋਈ ਬਰਫਬਾਰੀ ਤੋਂ ਬਾਅਦ ਹੁਣ ਆਸਮਾਨ ਸਾਫ ਹੈ ਅਤੇ ਸੂਰਜ ਚਮਕ ਰਿਹਾ ਹੈ। ਜਿਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਰਹੀ ਹੈ। ਅਜੇ ਵੀ ਲਾਹੌਲ-ਸਪੀਤੀ ਵਿਚ 138, ਮੰਡੀ ਵਿਚ 24, ਕੁੱਲੂ ਵਿਚ 41 ਅਤੇ ਚੰਬਾ ਵਿਚ 37 ਸੜਕਾਂ ਬੰਦ ਹਨ। ਜਦੋਂ ਕਿ ਹਿਮਾਚਲ ਦੇ ਕੁਕੁਸਮਾਰੀ ਵਿੱਚ ਤਾਪਮਾਨ -12 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ‘ਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।