ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਦਸੂਹਾ ‘ਚ ਭਿਆਨਕ ਸੜਕ ਹਾਦਸਾ, ਕਾਰ ਨੂੰ ਲੱਗੀ ਅੱਗ, 4 ਦੀ ਮੌਤ

ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਇਸ ਘਟਨਾ ‘ਚ ਕਾਰ ‘ਚ ਸਵਾਰ ਔਰਤ ਸਮੇਤ ਚਾਰ ਵਿਅਕਤੀ ਜ਼ਿੰਦਾ ਸੜ ਗਏ
ਦਸੂਹਾ : ਪੰਜਾਬ ਦੇ ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਵਾਪਰਿਆ। ਜਿਸ ਵਿੱਚ ਕਾਰ ਨਾਲ ਟਕਰਾਉਣ ਤੋਂ ਬਾਅਦ ਪਰਖੱਚੇ ਉਡ ਗਏ।
ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਇਸ ਘਟਨਾ ‘ਚ ਕਾਰ ‘ਚ ਸਵਾਰ ਔਰਤ ਸਮੇਤ ਚਾਰ ਵਿਅਕਤੀ ਜ਼ਿੰਦਾ ਸੜ ਗਏ, ਜਦਕਿ ਇਕ ਹੋਰ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਜਿਸ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੇ ਸਰੀਰ ਦੇ ਕਈ ਅੰਗ ਡਿੱਗ ਗਏ। ਫਿਲਹਾਲ Police ਸਵੇਰ ਤੱਕ ਮ੍ਰਿਤਕਾਂ ਦੀ ਪਛਾਣ ਕਰਨ ‘ਚ ਲੱਗੀ ਹੋਈ ਸੀ।