ਸਾਬਕਾ ਮੁੱਖ ਮੰਤਰੀ ਬਾਦਲ ਦੇ ਭਰਾ ਦਾ ਕਤਲ ਇਸ ਕਰ ਕੇ ਹੋਇਆ

February 6, 2024 10:38 am
Panjab Pratham News

ਲੜਕੀ ਨੇ ਮੰਨਿਆ ਕਿ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਗੋਆ ਦੇ ਰਹਿਣ ਵਾਲੇ 77 ਸਾਲਾ ਢਿੱਲੋਂ ਨਾਲ ਗੱਲਬਾਤ ਸ਼ੁਰੂ ਕੀਤੀ ਸੀ। ਢਿੱਲੋਂ ਨੇ ਖੁਦ ਉਸ ਨੂੰ ਇੰਸਟਾਗ੍ਰਾਮ ‘ਤੇ ਮੈਸੇਜ ਕੀਤਾ ਸੀ ਅਤੇ ਉਸ ਨੂੰ ਗੋਆ ਆਉਣ ਅਤੇ ਬੰਗਲੇ ‘ਚ ਰਹਿਣ ਦਾ ਸੱਦਾ ਦਿੱਤਾ ਸੀ।
ਗੋਆ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਨਰੋਤਮ ਸਿੰਘ ਢਿੱਲੋਂ ਦਾ ਕਤਲ ਕਰ ਦਿੱਤਾ ਗਿਆ ਸੀ। ਗੋਆ ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ। Polilce ਨੇ ਮਾਮਲੇ ‘ਚ ਮਹਾਰਾਸ਼ਟਰ ਦੇ ਪੇਨ ਇਲਾਕੇ ਤੋਂ ਇਕ ਔਰਤ ਅਤੇ ਉਸ ਦੇ ਦੋਸਤ ਨੂੰ ਗ੍ਰਿਫਤਾਰ ਕੀਤਾ ਹੈ। ਨਰੋਤਮ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਉਸ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਅੰਦਰੂਨੀ ਜ਼ਖਮ ਸਨ।

ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਔਰਤ ਸਮੇਤ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ, ਲੁੱਟ-ਖੋਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਨਰੋਤਮ ਢਿੱਲੋਂ ਉਰਫ਼ ਨਿਮਿਸ ਢਿੱਲੋਂ ਉਰਫ਼ ਨਿਮਿਸ ਬਾਦਲ ਦੀ ਲਾਸ਼ ਉੱਤਰੀ ਗੋਆ ਦੇ ਪੋਰਵਾਰੀਮ ਇਲਾਕੇ ‘ਚ ਉਸ ਦੇ ਵਿਲਾ ‘ਚੋਂ ਬਰਾਮਦ ਹੋਈ ਹੈ। ਨਰੋਤਮ ਗੋਆ ਵਿਚ ਇਕੱਲਾ ਰਹਿੰਦਾ ਸੀ, ਉਸ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਫਿਲਹਾਲ ਇਸ ਸਬੰਧੀ ਬਾਦਲ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਗੋਆ ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਢਿੱਲੋਂ ਵੱਲੋਂ ਉਸ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਅਤੇ ਚੂੜੀ ਲੁੱਟ ਕੇ ਆਪਣੇ ਨਾਲ ਲੈ ਗਏ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਤਿੰਦਰ ਰਾਮਚੰਦਰ ਸਾਹੂ (32) ਅਤੇ ਨੀਤੂ ਸ਼ੰਕਰ ਰਾਹੂਜਾ (22) ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ 45 ਲੱਖ ਰੁਪਏ ਦਾ ਸਾਮਾਨ ਲੁੱਟ ਕੇ ਆਪਣੇ ਨਾਲ ਲੈ ਗਏ। ਪੁਲਿਸ ਨੇ ਇੱਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਇਹ ਖੁਲਾਸਾ ਕੀਤਾ ਹੈ।

ਦੋਵਾਂ ਦੀ ਗੱਲਬਾਤ ਇੰਸਟਾ ‘ਤੇ ਸ਼ੁਰੂ ਹੋਈ

ਮਹਾਰਾਸ਼ਟਰ ਪੁਲਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਲੜਕੀ ਨੇ ਮੰਨਿਆ ਕਿ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਗੋਆ ਦੇ ਰਹਿਣ ਵਾਲੇ 77 ਸਾਲਾ ਢਿੱਲੋਂ ਨਾਲ ਗੱਲਬਾਤ ਸ਼ੁਰੂ ਕੀਤੀ ਸੀ। ਢਿੱਲੋਂ ਨੇ ਖੁਦ ਉਸ ਨੂੰ ਇੰਸਟਾਗ੍ਰਾਮ ‘ਤੇ ਮੈਸੇਜ ਕੀਤਾ ਸੀ ਅਤੇ ਉਸ ਨੂੰ ਗੋਆ ਆਉਣ ਅਤੇ ਬੰਗਲੇ ‘ਚ ਰਹਿਣ ਦਾ ਸੱਦਾ ਦਿੱਤਾ ਸੀ। ਢਿੱਲੋਂ ਦੇ ਸੱਦੇ ‘ਤੇ ਲੜਕੀ ਆਪਣੇ ਦੋ ਹੋਰ ਦੋਸਤਾਂ ਨਾਲ ਉਸ ਮੁਲਾਕਾਤ ਲਈ ਗੋਆ ਆਈ ਸੀ।

ਗ੍ਰਿਫਤਾਰ ਲੜਕੀ ਨੇ ਦਾਅਵਾ ਕੀਤਾ ਹੈ ਕਿ ਸ਼ਨੀਵਾਰ ਰਾਤ ਕਰੀਬ 3 ਵਜੇ ਢਿੱਲੋਂ ਨੇ ਉਸ ਨਾਲ ਛੇੜਛਾੜ ਕੀਤੀ ਸੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ ਅਤੇ ਤਿੰਨਾਂ ਨੇ ਮਿਲ ਕੇ ਕਤਲ ਕਰ ਦਿੱਤਾ। ਬਜ਼ੁਰਗ ਦੀ ਮੌਤ ਤੋਂ ਬਾਅਦ ਲੜਕੀ ਅਤੇ ਉਸ ਦੇ ਦੋ ਦੋਸਤ ਉਥੋਂ ਭੱਜ ਗਏ। ਫਰਾਰ ਹੋਣ ਤੋਂ ਪਹਿਲਾਂ ਦੋਵਾਂ ਨੇ ਨਰੋਤਮ ਢਿੱਲੋਂ ਦਾ ਮੋਬਾਈਲ ਫੋਨ, ਗਲੇ ਦੀ ਚੇਨ ਅਤੇ ਸੋਨੇ ਦੇ ਕੰਗਣ ਵੀ ਲੁੱਟ ਲਏ ਸਨ।