ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੰਜਾਬ ਦੇ ਕੈਬਨਿਟ ਮੰਤਰੀ ਨੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕੀਤੀ ਨਿਖੇਧੀ

ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀਰਵਾਰ ਨੂੰ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਹੱਤਿਆ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਮੰਤਰੀ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ‘ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।
ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, “ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਸਗੋਂ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।” ਉਨ੍ਹਾਂ ਕਿਹਾ, “ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਰੋਕਣ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਹਨ।”
ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਿਨੌਰੀ ਸਰਹੱਦ ‘ਤੇ ਵਾਪਰੀਆਂ ਘਟਨਾਵਾਂ, ਜਿੱਥੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ, ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ। ਸ੍ਰੀ ਈ.ਟੀ.ਓ.
ਕੈਬਨਿਟ ਮੰਤਰੀ ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ, “ਪੰਜਾਬ ਸਰਕਾਰ ਦੁਖੀ ਪਰਿਵਾਰ ਨਾਲ ਇਕਮੁੱਠ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”