ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
AAP ਮੰਤਰੀ ਦੇ ਘਰ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ‘ਆਪ’ ਸਰਕਾਰ ਦੀ ਮੰਤਰੀ ਆਤਿਸ਼ੀ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਕ੍ਰਾਈਮ ਬ੍ਰਾਂਚ ਦੀ ਟੀਮ ਆਤਿਸ਼ੀ ਸਿੰਘ ਦੇ ਘਰ ਪਹੁੰਚ ਗਈ ਹੈ।
ਨਵੀਂ ਦਿੱਲੀ : ਦਿੱਲੀ Police ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਮੌਜੂਦਾ ਮੰਤਰੀ ਅਤੇ ਸੱਤਾਧਾਰੀ ‘ਆਪ’ ਨੇਤਾ ਆਤਿਸ਼ੀ ਦੇ ਘਰ ਪਹੁੰਚੀ। ਕ੍ਰਾਈਮ ਬ੍ਰਾਂਚ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟੀਮ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਦੋਸ਼ਾਂ ਬਾਰੇ ਨੋਟਿਸ ਦੇਣ ਲਈ ਆਤਿਸ਼ੀ ਦੇ ਘਰ ਗਈ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ 2.0’ ਰਾਹੀਂ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ‘ਆਪ’ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਆਤਿਸ਼ੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪ’ ਦੇ ਕਈ ਵਿਧਾਇਕਾਂ ਨੂੰ ਰਿਸ਼ਵਤ ਅਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈਣ ਲਈ ਸੰਪਰਕ ਕੀਤਾ। ‘ਆਪ’ ਨੇਤਾ ਨੇ ਕਿਹਾ, “ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ ਅਤੇ ਦਿੱਲੀ ‘ਚ ਲੋਕਤੰਤਰੀ ਤੌਰ ‘ਤੇ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਆਤਿਸ਼ੀ ਨੇ ਕਿਹਾ ਕਿ ਉਨ੍ਹਾਂ 7 ਵਿਧਾਇਕਾਂ ਵਿੱਚੋਂ ਹਰੇਕ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਉਨ੍ਹਾਂ ਰਾਜਾਂ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਵਿੱਚ ਆਉਣ ਲਈ ‘ਆਪ੍ਰੇਸ਼ਨ ਲੋਟਸ’ ਚਲਾਇਆ ਜਿੱਥੇ ਉਹ ਲੋਕਤੰਤਰੀ ਢੰਗ ਨਾਲ ਨਹੀਂ ਚੁਣੇ ਗਏ ਸਨ। ਮਹਾਰਾਸ਼ਟਰ, ਗੋਆ, ਕਰਨਾਟਕ, ਅਰੁਣਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਇਸ ਦੀਆਂ ਉਦਾਹਰਣਾਂ ਹਨ।