ED ਦਾ ਰੁਖ ਹੁਣ ਬਿਹਾਰ ਵਲ

January 19, 2024 6:05 pm
Lalu Panjab Pratham News

ED ਨੇ ਬਿਹਾਰ ਦੇ ਡਿਪਟੀ CM ਤੇਜਸਵੀ ਯਾਦਵ ਅਤੇ ਲਾਲੂ ਯਾਦਵ ਨੂੰ ਭੇਜੇ ਸੰਮਨ
29 ਅਤੇ 30 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ
ਬਿਹਾਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਭੇਜਿਆ ਸੰਮਨ
ਜ਼ਮੀਨ ਦੇ ਬਦਲੇ ਨੌਕਰੀ ਦੇ ਕਥਿਤ ਘਪਲੇ ਦਾ ਮਾਮਲਾ

ਬਿਹਾਰ : ਈਡੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਲੈਂਡ ਫਾਰ ਜੌਬ ਮਾਮਲੇ ਵਿੱਚ ਤਾਜ਼ਾ ਸੰਮਨ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਜ਼ਮੀਨ-ਨੌਕਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਲਾਲੂ ਪਰਿਵਾਰ ਨੂੰ ਸੰਮਨ ਭੇਜੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਲਾਲੂ ਪ੍ਰਸਾਦ ਯਾਦਵ ਅਤੇ ਤੇਜਸਵੀ ਯਾਦਵ ਨੂੰ 29 ਅਤੇ 30 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੋਵਾਂ ਨੇਤਾਵਾਂ ਨੂੰ ਪਟਨਾ ਸਥਿਤ ਈਡੀ ਜ਼ੋਨਲ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੰਮਨ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਬਿਹਾਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਭੇਜਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਜ਼ਮੀਨ ਦੇ ਬਦਲੇ ਨੌਕਰੀ ਦੇ ਕਥਿਤ ਘਪਲੇ ਨਾਲ ਜੁੜੇ ਇੱਕ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਅਤੇ ਤੇਜਸਵੀ ਯਾਦਵ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਇਹ ਮਾਮਲਾ 2004 ਤੋਂ 2009 ਦਰਮਿਆਨ ਰੇਲ ਮੰਤਰੀ ਰਹਿੰਦਿਆਂ ਲਾਲੂ ਪ੍ਰਸਾਦ ਦੇ ਪਰਿਵਾਰ ਨੂੰ ਕਥਿਤ ਤੌਰ ‘ਤੇ ਤੋਹਫ਼ੇ ਜਾਂ ਵੇਚੀ ਗਈ ਜ਼ਮੀਨ ਦੇ ਬਦਲੇ ਰੇਲਵੇ ਵਿੱਚ ਕੀਤੀਆਂ ਨਿਯੁਕਤੀਆਂ ਨਾਲ ਸਬੰਧਤ ਹੈ।