ਅੰਮ੍ਰਿਤਸਰ ਦੇ ਪਿੰਡ ਦਾਓਕੇ ਤੋਂ ਤਿੰਨ ਕਿੱਲੋ ਹੈਰੋਇਨ ਬਰਾਮਦ

January 6, 2024 11:38 am
Panjab Pratham News

ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਤੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਅਧਿਕਾਰੀਆਂ ਨੇ ਤਿੰਨ ਪੈਕੇਟਾਂ ਵਿੱਚ ਬਰਾਮਦ ਹੋਈ 3.2 ਕਿਲੋ ਹੈਰੋਇਨ ਪੁਲੀਸ ਨੂੰ ਸੌਂਪ ਦਿੱਤੀ ਹੈ। ਫਿਲਹਾਲ ਘਰਿੰਡਾ Police ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਬਲ ਦੀ ਟੁਕੜੀ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਅੰਮ੍ਰਿਤਸਰ ਦੇ ਪਾਕਿਸਤਾਨ ਨਾਲ ਲੱਗਦੇ ਪਿੰਡ ਦਾਓਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਫੋਰਸ ਦੇ ਜਵਾਨਾਂ ਨੇ ਤੜਕੇ ਕੰਡਿਆਲੀ ਤਾਰ ਨੇੜੇ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਖੇਤ ਵਿੱਚੋਂ ਪੀਲੀ ਸੈਲੋ ਟੇਪ ਵਿੱਚ ਲਪੇਟੇ ਤਿੰਨ ਪੈਕਟ ਬਰਾਮਦ ਹੋਏ। ਇਨ੍ਹਾਂ ਦੀ ਤਲਾਸ਼ੀ ਲੈਣ ‘ਤੇ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ।