ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਟਰੈਕਟਰ-ਟਰਾਲੀਆਂ ਹਾਈਵੇਅ ‘ਤੇ ਨਹੀਂ ਲਿਜਾਏ ਜਾ ਸਕਦੇ : ਹਾਈਕੋਰਟ
ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਿਉਂ ਫਟਕਾਰ ਲਗਾਈ ?
ਅਦਾਲਤ ਨੇ ਕਿਹਾ ਕਿ ਹਾਈਵੇਅ ‘ਤੇ ਟਰੈਕਟਰ ਅਤੇ ਟਰਾਲੀਆਂ ਨਹੀਂ ਲਿਜਾਈਆਂ ਜਾ ਸਕਦੀਆਂ। ਇਸ ਸਬੰਧੀ ਅਦਾਲਤ ਨੇ ਮੋਟਰ ਵਹੀਕਲ ਐਕਟ ਦਾ ਹਵਾਲਾ ਦਿੱਤਾ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦੀ ਆਗਿਆ ਨਾ ਦੇਣ ਦੇ ਹੁਕਮ ਦਿੱਤੇ ਹਨ।
ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਫਟਕਾਰ ਲਗਾਈ ਹੈ। ਹਾਈਵੇਅ ‘ਤੇ ਟਰੈਕਟਰ ਅਤੇ ਟਰਾਲੀਆਂ ਨਹੀਂ ਲਿਜਾਈਆਂ ਜਾ ਸਕਦੀਆਂ। ਅਦਾਲਤ ਨੇ ਇਸ ਸਬੰਧੀ ਮੋਟਰ ਵਹੀਕਲ ਐਕਟ ਦਾ ਹਵਾਲਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਵੱਡੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਨਾ ਦੇਣ ਦੇ ਹੁਕਮ ਦਿੱਤੇ ਹਨ।
ਹਾਈਕੋਰਟ ਦੀ ਤਰਫੋਂ ਕਿਹਾ ਗਿਆ ਕਿ ਅਧਿਕਾਰਾਂ ਦੀ ਗੱਲ ਤਾਂ ਹਰ ਕੋਈ ਕਰਦਾ ਹੈ ਪਰ ਸੰਵਿਧਾਨਕ ਫਰਜ਼ਾਂ ਦੀ ਵੀ ਪਾਲਣਾ ਕਰਨੀ ਚਾਹੀਦੀ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਚੱਲ ਰਹੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ, ‘ਤੁਸੀਂ ਟਰਾਲੀ ‘ਚ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਹੋ। ਹਰ ਕੋਈ ਤੁਹਾਡੇ ਮੌਲਿਕ ਅਧਿਕਾਰਾਂ ਤੋਂ ਜਾਣੂ ਹੈ, ਪਰ ਕੁਝ ਸੰਵਿਧਾਨਕ ਫਰਜ਼ ਹਨ ਜਿਨ੍ਹਾਂ ਦਾ ਪਾਲਣ ਕਰਨਾ ਜ਼ਰੂਰੀ ਹੈ।
ਅਦਾਲਤ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ (ਕਿਸਾਨਾਂ) ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਪਰ ਕੁਝ ਜ਼ਰੂਰੀ ਪਾਬੰਦੀਆਂ ਦਾ ਵੀ ਪਾਲਣ ਕੀਤਾ ਜਾਣਾ ਚਾਹੀਦਾ ਹੈ। ਸੁਣਵਾਈ ਦੌਰਾਨ ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ‘ਤੇ, ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਮੀਟਿੰਗਾਂ ਤੋਂ ਜੋ ਕੁਝ ਸਾਹਮਣੇ ਆਇਆ ਸੀ, ਉਸ ਦਾ ਵੇਰਵਾ ਦਿੰਦੇ ਹੋਏ ਇੱਕ ਨਵਾਂ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ।













