ਹਰਦੀਪ ਸਿੰਘ ਨਿੱਝਰ ਕਤਲ ਦਾ ਵੀਡੀਓ, ਹੋਇਆ ਖੁਲਾਸਾ

March 9, 2024 2:32 pm
Panjab Pratham News

ਖਾਲਿਸਤਾਨੀ ਵੱਖਵਾਦੀ ਨਿੱਝਰ ਦਾ ਪਿਛਲੇ ਸਾਲ ਜੂਨ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ। ਇਸ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਪੈਦਾ ਹੋ ਗਿਆ।
ਓਟਾਵਾ : ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ 9 ਮਹੀਨੇ ਬਾਅਦ ਘਟਨਾ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ। ਸੀਬੀਐਸ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਵੀਡੀਓ ਦੂਰ ਸਥਿਤ ਇੱਕ ਕੈਮਰੇ ਵਿੱਚ ਕੈਦ ਹੋ ਗਈ। ਸੀਬੀਐਸ ਨਿਊਜ਼ ਨੇ ਇਹ ਵੀਡੀਓ ‘ਦ ਫਿਫਥ ਅਸਟੇਟ’ ਤੋਂ ਹਾਸਲ ਕੀਤਾ ਹੈ।

ਸੀਬੀਐਸ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਫੁਟੇਜ ਦੀ ਪੁਸ਼ਟੀ ਇੱਕ ਤੋਂ ਵੱਧ ਸਰੋਤਾਂ ਦੁਆਰਾ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਖਾਲਿਸਤਾਨੀ ਵੱਖਵਾਦੀ ਨਿੱਝਰ ਦੀ ਪਿਛਲੇ ਸਾਲ ਜੂਨ ਵਿੱਚ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ।ਇਸ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਪੈਦਾ ਹੋ ਗਿਆ।ਕੈਨੇਡਾ ਨੇ ਭਾਰਤ ‘ਤੇ ਦੋਸ਼ ਲਾਇਆ ਕਿ ਉਸ ਦੇ ਏਜੰਟਾਂ ਨੇ ਨਿੱਝਰ ਦੀ ਹੱਤਿਆ ਕੀਤੀ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕੀਤਾ ਹੈ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ।

ਹੁਣ ਨਿੱਝਰ ਦੇ ਕਤਲ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਨਿੱਝਰ ਆਪਣੇ ਸਲੇਟੀ ਰੰਗ ਦੇ ਡੌਜ ਰਾਮ ਪਿਕਅੱਪ ਟਰੱਕ ‘ਚ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਤੋਂ ਬਾਹਰ ਜਾ ਰਿਹਾ ਹੈ। ਪਾਰਕਿੰਗ ਦੇ ਨਾਲ ਲੱਗਦੀ ਲੇਨ ਵਿੱਚ ਇੱਕ ਚਿੱਟੇ ਰੰਗ ਦੀ ਸੇਡਾਨ ਕਾਰ ਵੀ ਉਸਦੇ ਨਾਲ ਚਲਦੀ ਦਿਖਾਈ ਦਿੰਦੀ ਹੈ। ਜਿਵੇਂ ਹੀ ਉਹ ਬਾਹਰ ਨਿਕਲਣ ਦੇ ਨੇੜੇ ਪਹੁੰਚਦਾ ਹੈ, ਇੱਕ ਚਿੱਟੇ ਰੰਗ ਦੀ ਕਾਰ ਨਿੱਝਰ ਦੇ ਸਾਹਮਣੇ ਆਉਂਦੀ ਹੈ ਅਤੇ ਉਸਦੇ ਟਰੱਕ ਨੂੰ ਰੋਕਦੀ ਹੈ। ਫਿਰ, ਦੋ ਵਿਅਕਤੀ ਟਰੱਕ ਵੱਲ ਭੱਜੇ ਅਤੇ ਨਿੱਝਰ ਨੂੰ ਗੋਲੀ ਮਾਰ ਕੇ ਮੌਕੇ ਤੋਂ ਭੱਜ ਗਏ।