ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਕਿਉਂ ਮਿਲ ਰਹੀ ਹੈ ? : ਹਾਈ ਕੋਰਟ

February 29, 2024 4:09 pm
Ram Panjab Pratham News

ਚੰਡੀਗੜ੍ਹ : ਹਾਈ ਕੋਰਟ ਨੇ ਕਿਹਾ ਕਿ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਮਿਲ ਰਹੀ ਹੈ ਤਾਂ ਬਾਕੀ ਕੈਦੀਆਂ ਨੂੰ ਕਿਉਂ ਨਹੀ ? ਕੋਰਟ ਨੇ ਕਿਹਾ ਕਿ ਭਵਿੱਖ ਵਿਚ ਹਾਈ ਕੋਰਟ ਦੀ ਇਜਾਜਤ ਤੋਂ ਬਿਨਾਂ ਰਾਮ ਰਹੀਮ ਨੂੰ ਪੈਰੋਲ ਨਾ ਦਿੱਤੀ ਜਾਵੇ। ਇਥੇ ਦਸ ਦਈਏ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਵਿਰੁਧ ਸ਼੍ਰੋਮਣੀ ਗੁਰਦਵਾਰਾ ਕਮੇਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਅਤੇ ਪੈਰੋਲ ਨੂੰ ਚੁਨੌਤੀ ਦਿੱਤੀ ਸੀ।