ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ

February 29, 2024 8:23 am
Panjab Pratham News

ਅੱਧੀ ਰਾਤ ਨੂੰ ਹੋਇਆ ਪੋਸਟਮਾਰਟਮ
ਪਟਿਆਲਾ ਪੁਲਿਸ ਨੇ ਅਣਪਛਾਤੇ ਲੋਕਾਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ
ਪਟਿਆਲਾ : ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਨੇ ਅਣਪਛਾਤੇ ਲੋਕਾਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਕੇਸ ਦਰਜ ਹੋਣ ਮਗਰੋਂ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮ ਰਾਤ 11.00 ਵਜੇ ਦੇ ਕਰੀਬ ਹੋਇਆ।
ਅੱਜ ਉਸਦੀ ਮ੍ਰਿਤਕ ਦੇਹ ਪਹਿਲਾਂ ਖਨੌਰੀ ਬਾਰਡਰ ਲਿਜਾਈ ਜਾਵੇਗੀ ਤੇ ਫਿਰ ਜੱਦੀ ਪਿੰਡ ਵਿਚ ਉਸਦਾ ਅੰਤਿਮ ਸਸਕਾਰ ਹੋਵੇਗਾ।
ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਦੇ ਬਿਆਨ ’ਤੇ ਆਧਾਰ ’ਤੇ ਪਾਤੜਾਂ ਪੁਲਿਸ ਥਾਣੇ ਵਿਚ ਐਫ ਆਈ ਆਰ ਨੰਬਰ 00141 ਅਧੀਨ ਧਾਰਾ 302 ਆਈ ਪੀਸੀ ਅਤੇ 114 ਆਈ ਪੀ ਸੀ ਤਹਿਤ ਦਰਜ ਕੀਤੀ ਗਈ ਹੈ।