ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ

January 18, 2024 11:38 am
Breaking

ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ, ਅਥਾਰਟੀ ਵਜੋਂ ਨਾਮਜ਼ਦ ਕੀਤੇ ਗਏ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕੀਤੀ ਗਈ ਹੈ। ਦੂਜੇ ਪਾਸੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕਿਹਾ ਕਿ, ਅਸੀਂ ਭਾਜਪਾ ਦੀ ਇਸ ਤਾਨਾਸ਼ਾਹੀ ਦੇ ਖਿਲਾਫ਼ ਅਦਾਲਤ ਜਾ ਰਹੇ ਹਾਂ। ਉਨ੍ਹਾਂ ਇਹ ਵੀ ਆਖਿਆ ਕਿ, ਸਾਡੇ ਕਈ ਕੌਂਸਲਰ ਜਿਹੜੇ ਧਰਨਾ ਦੇ ਰਹੇ ਸੀ, ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।